ਅੰਦੋਲਨ ਦਾ ਇਕ ਸਾਲ ਪੂਰਾ ਹੋਣ ’ਤੇ 29 ਨਵੰਬਰ ਨੂੰ ਸੰਸਦ ਤਕ ਟਰੈਕਟਰ ਮਾਰਚ ਕੱਢਣਗੇ ਕਿਸਾਨ, ਬੈਠਕ ਤੋਂ ਬਾਅਦ ਐਲਾਨ

Class aptent taciti sociosqu ad litora torquent per conubia nostra, per inceptos himenaeos. In tempus, erat eget tincidunt elementum.

Home » ਅੰਦੋਲਨ ਦਾ ਇਕ ਸਾਲ ਪੂਰਾ ਹੋਣ ’ਤੇ 29 ਨਵੰਬਰ ਨੂੰ ਸੰਸਦ ਤਕ ਟਰੈਕਟਰ ਮਾਰਚ ਕੱਢਣਗੇ ਕਿਸਾਨ, ਬੈਠਕ ਤੋਂ ਬਾਅਦ ਐਲਾਨ

ਨਵੀਂ ਦਿੱਲੀ/ਸੋਨੀਪਤ : ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀ ਸੰਯੁਕਤ ਕਿਸਾਨ ਮੋਰਚਾ ਨੇ ਮੰਗਲਵਾਰ ਨੂੰ ਇਕ ਮਹੱਤਵਪੂਰਨ ਬੈਠਕ ਕੀਤੀ। ਮੀਟਿੰਗ ਵਿਚ ਕਈ ਫ਼ੈਸਲੇ ਲਏ ਗਏ। ਕਿਸਾਨ ਮੋਰਚਾ ਨੇ ਫ਼ੈਸਲਾ ਕੀਤਾ ਹੈ ਕਿ 26 ਨਵੰਬਰ ਨੂੰ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਉੱਤਰਾਖੰਡ ਤੇ ਰਾਜਸਥਾਨ ਤੋਂ ਦਿੱਲੀ ਦੇ ਸਾਰੇ ਮੋਰਚਿਆਂ ’ਤੇ ਭਾਰੀ ਭੀੜ ਜੁਟਾਈ ਜਾਵੇਗੀ। ਉੱਥੇ ਵੱਡੀਆਂ ਸਭਾਵਾਂ ਵੀ ਹੋਣਗੀਆਂ।

ਮੀਟਿੰਗ ਵਿਚ ਲਏ ਗਏ ਫ਼ੈਸਲਿਆਂ ਦੀ ਜਾਣਕਾਰੀ ਦਿੰਦੇ ਹੋਏ ਮੋਰਚੇ ਦੇ ਨੇਤਾਵਾਂ ਨੇ ਕਿਹਾ ਕਿ 29 ਨਵੰਬਰ ਤੋਂ ਦਿੱਲੀ ਵਿਚ ਸੰਸਦ ਦਾ ਸ਼ੀਤਕਾਲੀਨ ਸੈਸ਼ਨ ਸ਼ੁਰੂ ਹੋ ਰਿਹਾ ਹੈ। ਅਜਿਹੇ ਵਿਚ ਮੋਰਚੇ ਨੇ ਫ਼ੈਸਲਾ ਲਿਆ ਕਿ 29 ਨਵੰਬਰ ਨੂੰ ਸੰਸਦ ਸੈਸ਼ਨ ਦੇ ਅੰਤ ਤਕ 500 ਚੁਣੇ ਹੋਏ ਕਿਸਾਨ ਟਰੈਕਟਰ ਟਰਾਲੀਆਂ ਵਿਚ ਹਰ ਦਿਨ ਸੰਸਦ ਭਵਨ ਜਾਣਗੇ।

ਸੰਯੁਕਤ ਕਿਸਾਨ ਮੋਰਚਾ ਨੇ ਫ਼ੈਸਲਾ ਕੀਤਾ ਹੈ ਕਿ 28 ਨਵੰਬਰ ਨੂੰ ਮੁੰਬਈ ਦੇ ਆਜ਼ਾਦ ਮੈਦਾਨ ਵਿਚ ਇਕ ਵਿਸ਼ਾਲ ਕਿਸਾਨ-ਮਜ਼ਦੂਰ ਮਹਾਪੰਚਾਇਤ ਦਾ ਆਯੋਜਨ ਕੀਤਾ ਜਾਵੇਗਾ। ਇਹ ਆਯੋਜਨ ਸੰਯੁਕਤ ਸ਼ੇਤਕੇਾਰੀ ਕਾਮਗਾਰ ਮੋਰਚਾ ਦੇ ਬੈਨਰ ਹੇਠ ਮਹਾਰਾਸ਼ਟਰ ਦੇ 100 ਤੋਂ ਜ਼ਿਆਦਾ ਸੰਗਠਨਾਂ ਵੱਲੋਂ ਸੰਯੁਕਤ ਰੂਪ ਨਾਲ ਆਯੋਜਿਤ ਕੀਤਾ ਜਾਵੇਗਾ।

ਦੱਸ ਦੇਈਏ ਕਿ 26 ਨਵੰਬਰ ਨੂੰ ਖੇਤੀ ਕਾਨੂੰਨ ਵਿਰੋਧੀ ਪ੍ਰਦਰਸ਼ਨ ਦਾ ਇਕ ਸਾਲ ਪੂਰਾ ਹੋਣ ਜਾ ਰਿਹਾ ਹੈ। ਪਿਛਲੇ ਸਾਲ 26 ਨਵੰਬਰ ਨੂੰ ਪ੍ਰਦਰਸ਼ਨਕਾਰੀਆਂ ਨੇ ਹਰਿਆਣਾ ਵਿਚ ਪ੍ਰਵੇਸ਼ ਕੀਤਾ ਸੀ ਤੇ ਅਗਲੇ ਦਿਨ ਕੁੰਡਲੀ ਬਾਰਡਰ ’ਤੇ ਜੀਟੀ ਰੋਡ ਜਾਮ ਕਰ ਕੇ ਧਰਨੇ ’ਤੇ ਬੈਠ ਗਏ ਸਨ। ਉੱਥੇ ਗਾਜੀਪੁਰ ਬਾਰਡਰ ’ਤੇ ਵੀ ਰਾਕੇਸ਼ ਟਿਕੈਟ ਦੀ ਅਗਵਾਈ ਵਿਚ ਅੰਦੋਲਨਕਾਰੀ ਧਰਨੇ ’ਤੇ ਬੈਠੇ ਹਨ।

Leave a Reply

Your email address will not be published. Required fields are marked *