ਨਿਊਜ਼ੀਲੈਂਡ ‘ਚ ਹੁਣ ਮਰਜ਼ੀ ਨਾਲ ਮਰ ਸਕਣਗੇ ਲੋਕ, ਲਾਗੂ ਹੋਇਆ ‘ਸਵੈ-ਮੌਤ’ ਦਾ ਕਾਨੂੰਨ

Class aptent taciti sociosqu ad litora torquent per conubia nostra, per inceptos himenaeos. In tempus, erat eget tincidunt elementum.

Home » ਨਿਊਜ਼ੀਲੈਂਡ ‘ਚ ਹੁਣ ਮਰਜ਼ੀ ਨਾਲ ਮਰ ਸਕਣਗੇ ਲੋਕ, ਲਾਗੂ ਹੋਇਆ ‘ਸਵੈ-ਮੌਤ’ ਦਾ ਕਾਨੂੰਨ

Euthanasia in New Zealand: ਨਿਊਜ਼ੀਲੈਂਡ ਵਿੱਚ ਐਤਵਾਰ ਸਵੇਰ ਤੋਂ ਇੱਛਾ ਮੌਤ ਦਾ ਕਾਨੂੰਨ ਲਾਗੂ ਹੋ ਗਿਆ ਹੈ। ਯਾਨੀ ਹੁਣ ਲੋਕ ਆਪਣੀ ਮਰਜ਼ੀ ਨਾਲ ਮਰ ਸਕਦੇ ਹਨ। ਪਹਿਲਾਂ, ਕੋਲੰਬੀਆ, ਕੈਨੇਡਾ, ਆਸਟ੍ਰੇਲੀਆ, ਲਕਸਮਬਰਗ, ਸਪੇਨ, ਨੀਦਰਲੈਂਡ ਅਤੇ ਸਵਿਟਜ਼ਰਲੈਂਡ (End of Life Choice Act) ਵਰਗੇ ਦੇਸ਼ਾਂ ਵਿੱਚ ਇੱਛਾ ਮੌਤ ਨੂੰ ਕਾਨੂੰਨੀ ਮਾਨਤਾ ਦਿੱਤੀ ਗਈ ਸੀ।

Euthanasia in New Zealand: ਨਿਊਜ਼ੀਲੈਂਡ ਵਿੱਚ ਐਤਵਾਰ ਸਵੇਰ ਤੋਂ ਇੱਛਾ ਮੌਤ ਦਾ ਕਾਨੂੰਨ ਲਾਗੂ ਹੋ ਗਿਆ ਹੈ। ਯਾਨੀ ਹੁਣ ਲੋਕ ਆਪਣੀ ਮਰਜ਼ੀ ਨਾਲ ਮਰ ਸਕਦੇ ਹਨ। ਪਹਿਲਾਂ, ਕੋਲੰਬੀਆ, ਕੈਨੇਡਾ, ਆਸਟ੍ਰੇਲੀਆ, ਲਕਸਮਬਰਗ, ਸਪੇਨ, ਨੀਦਰਲੈਂਡ ਅਤੇ ਸਵਿਟਜ਼ਰਲੈਂਡ (End of Life Choice Act) ਵਰਗੇ ਦੇਸ਼ਾਂ ਵਿੱਚ ਇੱਛਾ ਮੌਤ ਨੂੰ ਕਾਨੂੰਨੀ ਮਾਨਤਾ ਦਿੱਤੀ ਗਈ ਸੀ। ਇਨ੍ਹਾਂ ਸਾਰੇ ਦੇਸ਼ਾਂ ਵਿੱਚ ਮੌਤ ਵਿੱਚ ਸਹਿਯੋਗ ਨਾਲ ਸਬੰਧਤ ਵੱਖ-ਵੱਖ ਨਿਯਮ ਅਤੇ ਸ਼ਰਤਾਂ ਹਨ। ਨਿਊਜ਼ੀਲੈਂਡ ਵਿੱਚ ਵੀ ਇਹੋ ਜਿਹੀ ਸਥਿਤੀ ਰੱਖੀ ਗਈ ਹੈ। ਇੱਥੇ ਸਿਰਫ਼ ਉਨ੍ਹਾਂ ਲੋਕਾਂ ਨੂੰ ਆਪਣੀ ਮਰਜ਼ੀ ਨਾਲ ਮਰਨ ਦੀ ਇਜਾਜ਼ਤ ਦਿੱਤੀ ਜਾਵੇਗੀ, ਜੋ ਗੰਭੀਰ ਬੀਮਾਰੀ ਤੋਂ ਪੀੜਤ ਹਨ। ਭਾਵ, ਇੱਕ ਅਜਿਹੀ ਬਿਮਾਰੀ ਜੋ ਅਗਲੇ ਛੇ ਮਹੀਨਿਆਂ ਵਿੱਚ ਜੀਵਨ ਨੂੰ ਖਤਮ ਕਰ ਦਿੰਦੀ ਹੈ।

ਇਸ ਦੇ ਨਾਲ ਹੀ ਇਸ ਪ੍ਰਕਿਰਿਆ ਲਈ ਘੱਟੋ-ਘੱਟ ਦੋ ਡਾਕਟਰਾਂ ਦੀ ਸਹਿਮਤੀ ਲਾਜ਼ਮੀ ਹੈ। ਇਸ ਕਾਨੂੰਨ ਨੂੰ ਲਾਗੂ ਕਰਨ ਲਈ ਨਿਊਜ਼ੀਲੈਂਡ ਵਿਚ ਰਾਏਸ਼ੁਮਾਰੀ ਕਰਵਾਈ ਗਈ, ਜਿਸ ਵਿਚ 65 ਫੀਸਦੀ ਸੀ ਵਧੇਰੇ ਲੋਕਾਂ ਨੇ ਇਸ ਦੇ ਹੱਕ ਵਿੱਚ ਵੋਟਾਂ ਪਾਈਆਂ (New Zealand Euthanasia Referendum Results)।

Girl Globe ਦੀ ਖ਼ਬਰ ਅਨੁਸਾਰ, ਨਿਊਜ਼ੀਲੈਂਡ ਵਿੱਚ ਇਸ ਮੁੱਦੇ ‘ਤੇ ਲੰਬੇ ਸਮੇਂ ਤੋਂ ਬਹਿਸ ਹੋ ਰਹੀ ਹੈ ਅਤੇ ਆਖਰਕਾਰ ਐਤਵਾਰ ਤੋਂ ਕਾਨੂੰਨ ਵੀ ਲਾਗੂ ਕੀਤਾ ਜਾ ਰਿਹਾ ਹੈ। ਬੇਸ਼ੱਕ ਇਹ ਸੁਣਨ ਨੂੰ ਥੋੜ੍ਹਾ ਅਜੀਬ ਲੱਗਦਾ ਹੈ, ਪਰ ਕੁਝ ਲੋਕਾਂ ਲਈ ਰਾਹਤ ਦੀ ਖ਼ਬਰ ਵੀ ਹੈ। 61 ਸਾਲਾ ਸਟੂਅਰਟ ਆਰਮਸਟ੍ਰੋਮਸ ਪ੍ਰੋਸਟੇਟ ਕੈਂਸਰ ਤੋਂ ਪੀੜਤ ਹੈ, ਜੋ ਲਾਇਲਾਜ ਹੈ। ਆਰਮਸਟ੍ਰਾਂਗ ਦਾ ਕਹਿਣਾ ਹੈ ਕਿ ਹੁਣ ਉਸ ਨੂੰ ਇਸ ਗੱਲ ਦੀ ਚਿੰਤਾ ਨਹੀਂ ਹੈ ਕਿ ਉਹ ਕਿਵੇਂ ਮਰੇਗਾ। ਕਿਉਂਕਿ ਇੱਛਾ ਮੌਤ ਵਿੱਚ ਕੋਈ ਦਰਦ ਨਹੀਂ ਹੋਵੇਗਾ।

Leave a Reply

Your email address will not be published. Required fields are marked *