Class aptent taciti sociosqu ad litora torquent per conubia nostra, per inceptos himenaeos. In tempus, erat eget tincidunt elementum.
ਮੁੰਬਈ : ਦੇਸ਼ ਦੀ ਆਰਥਿਕ ਰਾਜਧਾਨੀ ਦੇ ਐਂਟੌਪ ਹਿੱਲ ਇਲਾਕੇ ‘ਚ ਬੁੱਧਵਾਰ ਸਵੇਰੇ ਇਕ ਘਰ ਢਹਿ ਗਿਆ ਹੈ। ਇਸ ਦੌਰਾਨ ਦਰਜਨਾਂ ਲੋਕ ਮਲਬੇ ਹੇਠ ਦੱਬ ਗਏ ਹਨ। ਹੁਣ ਤੱਕ ਨੌਂ ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ।
ਮਿਲੀ ਜਾਣਕਾਰੀ ਅਨੁਸਾਰ ਮਲਬੇ ਹੇਠ ਅਜੇ ਵੀ ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਇਸ ਮੌਕੇ ‘ਤੇ ਪਹੁੰਚੀ ਮੁੰਬਈ ਫਾਇਰ ਬ੍ਰਿਗੇਡ ਨੇ ਮਲਬੇ ਹੇਠ ਦੱਬੇ 9 ਲੋਕਾਂ ਨੂੰ ਬਚਾ ਲਿਆ ਹੈ। ਸਾਰਿਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਇੱਥੇ ਪਹੁੰਚ ਗਈਆਂ ਹਨ। ਫਿਲਹਾਲ ਐਂਟੌਪ ਹਿੱਲ ਥਾਣਾ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਮੀਡਿਆ ਰਿਪੋਰਟਾਂ ਮੁਤਾਬਕ ਮੌਕੇ ‘ਤੇ ਮੌਜੂਦ ਮੁੰਬਈ ਫਾਇਰ ਬ੍ਰਿਗੇਡ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਨੌਂ ਲੋਕਾਂ ਨੂੰ ਬਚਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਨੇੜੇ ਦੇ ਹਸਪਤਾਲ ‘ਚ ਭੇਜ ਦਿੱਤਾ ਗਿਆ ਹੈ।