Class aptent taciti sociosqu ad litora torquent per conubia nostra, per inceptos himenaeos. In tempus, erat eget tincidunt elementum.
Class aptent taciti sociosqu ad litora torquent per conubia nostra, per inceptos himenaeos. In tempus, erat eget tincidunt elementum.
ਭੋਪਾਲ : ਸੋਮਵਾਰ ਰਾਤ ਭੋਪਾਲ ਦੇ ਸਰਕਾਰੀ ਕਮਲਾ ਨਹਿਰੂ ਚਿਲਡਰਨ ਹਸਪਤਾਲ (ਹਮੀਦੀਆ ਹਸਪਤਾਲ ਕੰਪਲੈਕਸ) ਵਿੱਚ ਹਸਪਤਾਲ ਦੀ ਤੀਜੀ ਮੰਜ਼ਿਲ ਦੇ ਵਾਰਡ ਵਿੱਚ ਅੱਗ ਲੱਗਣ ਕਾਰਨ ਉੱਥੇ ਦਾਖਲ ਘੱਟੋ-ਘੱਟ ਚਾਰ ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਅੱਗ ਇੱਕ ਜਨਰਲ ਵਾਰਡ ਅਤੇ ਇੱਕ ਐਨਆਈਸੀਯੂ ਵਾਰਡ ਵਿੱਚ ਲੱਗੀ। ਉਨ੍ਹਾਂ ਕਿਹਾ ਕਿ ਵਾਰਡ ਵਿੱਚ 40 ਵਿੱਚੋਂ 36 ਬੱਚਿਆਂ ਨੂੰ ਬਚਾ ਲਿਆ ਗਿਆ ਸੀ, ਜਦੋਂ ਕਿ ਚਾਰ ਦੀ ਅੱਗ ਵਿੱਚ ਮੌਤ ਹੋ ਗਈ ਸੀ, ਜੋ ਪਹਿਲਾਂ ਹੀ ਗੰਭੀਰ ਹਾਲਤ ਵਿੱਚ ਸਨ।
ਮੈਡੀਕਲ ਸਿਹਤ ਅਤੇ ਸਿੱਖਿਆ ਮੰਤਰੀ ਵਿਸ਼ਵਾਸ ਸਾਰੰਗ ਨੇ ਕਿਹਾ ਕਿ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਹੈ। ਇਸ ਦੇ ਨਾਲ ਹੀ ਜਦੋਂ ਉਹ ਮੌਕੇ ‘ਤੇ ਪਹੁੰਚੇ ਤਾਂ ਬਿਜਲੀ ਗੁੱਲ ਹੋ ਚੁੱਕੀ ਸੀ ਅਤੇ ਪੂਰਾ ਵਾਰਡ ਧੂੰਏਂ ਨਾਲ ਭਰਿਆ ਹੋਇਆ ਸੀ, ਜਿਸ ਕਾਰਨ ਕੁਝ ਵੀ ਦਿਖਾਈ ਨਹੀਂ ਦੇ ਰਿਹਾ ਸੀ। ਉਨ੍ਹਾਂ ਕਿਹਾ ਕਿ ਸਾਡੀ ਪਹਿਲ ਬੱਚਿਆਂ ਨੂੰ ਬਚਾਉਣਾ ਸੀ ਅਤੇ ਅਸੀਂ ਉਨ੍ਹਾਂ ਨੂੰ ਆਪਣੇ ਹੱਥਾਂ ਨਾਲ ਨਾਲ ਦੇ ਵਾਰਡ ਤੱਕ ਪਹੁੰਚਾਇਆ। ਉਹ ਘੱਟ ਵਜ਼ਨ ਵਾਲੇ ਬੱਚੇ ਸਨ ,ਜਿਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਦਾਖਲ ਕਰਵਾਇਆ ਗਿਆ ਸੀ।
ਇਸ ਮੌਕੇ ‘ਤੇ ਮੌਜੂਦ ਭੋਪਾਲ ਦੇ ਕਾਂਗਰਸੀ ਵਿਧਾਇਕ ਆਰਿਫ ਮਸੂਦ ਨੇ ਕਿਹਾ ਕਿ ਇਸੇ ਇਮਾਰਤ ‘ਚ ਇਹ ਦੂਜੀ ਘਟਨਾ ਹੈ। ਜਾਂਚ ਦੇ ਹੁਕਮ ਦਿੱਤੇ ਗਏ ਹਨ ਪਰ ਇਨ੍ਹਾਂ ਘਟਨਾਵਾਂ ਦੇ ਕਾਰਨਾਂ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ ਅਤੇ ਜ਼ਿੰਮੇਵਾਰਾਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਇਸ ਤੋਂ ਪਹਿਲਾਂ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਇਸ ਦੀ ਪੁਸ਼ਟੀ ਕਰਦਿਆਂ ਟਵੀਟ ਕੀਤਾ ਸੀ ਕਿ ਹਸਪਤਾਲ ਦੇ ਬੱਚਿਆਂ ਦੇ ਵਾਰਡ ਵਿੱਚ ਅੱਗ ਲੱਗਣ ਦੀ ਘਟਨਾ ਬਹੁਤ ਦੁਖਦ ਹੈ। ਬਚਾਅ ਕਾਰਜ ਤੇਜ਼ੀ ਨਾਲ ਚਲਾ ਕੇ ਅੱਗ ‘ਤੇ ਕਾਬੂ ਪਾ ਲਿਆ ਗਿਆ ਪਰ ਬਦਕਿਸਮਤੀ ਨਾਲ ਗੰਭੀਰ ਰੂਪ ‘ਚ ਬਿਮਾਰ ਦਾਖਲ 4 ਬੱਚਿਆਂ ਨੂੰ ਬਚਾਇਆ ਨਹੀਂ ਜਾ ਸਕਿਆ।
ਉਨ੍ਹਾਂ ਕਿਹਾ ਕਿ ਭੋਪਾਲ ਦੇ ਕਮਲਾ ਨਹਿਰੂ ਹਸਪਤਾਲ ਦੇ ਬੱਚਿਆਂ ਦੇ ਵਾਰਡ ਵਿੱਚ ਅੱਗ ਲੱਗਣ ਦੀ ਘਟਨਾ ਦੁਖਦ ਹੈ। ਘਟਨਾ ਦੀ ਉੱਚ ਪੱਧਰੀ ਜਾਂਚ ਦੇ ਨਿਰਦੇਸ਼ ਦਿੱਤੇ ਗਏ ਹਨ। ਜਾਂਚ ਵਧੀਕ ਮੁੱਖ ਸਕੱਤਰ ਸਿਹਤ ਅਤੇ ਮੈਡੀਕਲ ਸਿੱਖਿਆ ਮੁਹੰਮਦ ਸੁਲੇਮਾਨ ਕਰਨਗੇ। ਪਰਿਵਾਰਕ ਮੈਂਬਰ ਆਪਣੇ ਬੱਚਿਆਂ ਦੀ ਭਾਲ ਵਿੱਚ ਹਸਪਤਾਲ ਦੇ ਬਾਹਰ ਨਜ਼ਰ ਆਏ। ਫਤਿਹਗੜ੍ਹ ਫਾਇਰ ਸਟੇਸ਼ਨ ਦੇ ਇੰਚਾਰਜ ਜ਼ੁਬੈਰ ਖਾਨ ਨੇ ਦੱਸਿਆ ਕਿ ਸੋਮਵਾਰ ਰਾਤ ਕਰੀਬ 9 ਵਜੇ ਹਸਪਤਾਲ ਦੀ ਇਮਾਰਤ ਦੀ ਤੀਜੀ ਮੰਜ਼ਿਲ ‘ਤੇ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ 8-10 ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਅੱਗ ‘ਤੇ ਕਾਬੂ ਪਾਇਆ ਗਿਆ।