Class aptent taciti sociosqu ad litora torquent per conubia nostra, per inceptos himenaeos. In tempus, erat eget tincidunt elementum.
ਚੰਡੀਗੜ੍ਹ: ਪੰਜਾਬ ਕਾਂਗਰਸ ਦਾ ਕਲੇਸ਼ ਖਤਮ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ। ਇਸ ਵਿਚਾਲੇ ਹੁਣ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਮਗਰੋਂ ਹੁਣ ਸੀਨੀਅਰ ਲੀਡਰ ਮਨੀਸ਼ ਤਿਵਾੜੀ ਨੇ ਆਪਣੀ ਹੀ ਸਰਕਾਰ ਉੱਪਰ ਸਵਾਲ ਉਠਾਏ ਹਨ। ਉਨ੍ਹਾਂ ਨੇ ਬੀਐਸਐਫ ਦੇ ਵਧੇ ਅਧਿਕਾਰ ਖੇਤਰ ਬਾਰੇ ਚੰਨੀ ਸਰਕਾਰ ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਆਖਰ ਪੰਜਾਬ ਸਰਕਾਰ ਇਸ ਖਿਲਾਫ ਕੋਈ ਐਕਸ਼ਨ ਕਿਉਂ ਨਹੀਂ ਲੈ ਰਹੀ।
ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਕੇਂਦਰ ਦੇ ਫ਼ੈਸਲੇ ਨੂੰ ਇੱਕ ਮਹੀਨਾ ਹੋਣ ਜਾ ਰਿਹਾ ਹੈ ਤੇ ਸਰਕਾਰ ਨੇ ਅਜੇ ਤੱਕ ਸੁਪਰੀਮ ਕੋਰਟ ਵਿੱਚ ਆਰਟੀਕਲ 131 ਤਹਿਤ ਇਸ ਨੂੰ ਲੈ ਕੇ ਚੁਣੌਤੀ ਕਿਉਂ ਨਹੀਂ ਦਿੱਤੀ। ਉਨ੍ਹਾਂ ਦਾ ਕਹਿਣਾ ਹੈ ਕਿ ਕੀ ਫ਼ੈਸਲੇ ਦਾ ਵਿਰੋਧ ਮਹਿਜ਼ ਇੱਕ ਖਾਨਾਪੂਰਤੀ ਹੈ।